Mahan Kosh Encyclopedia, Gurbani Dictionaries and Punjabi/English Dictionaries.
| SGGS Gurmukhi/Hindi to Punjabi-English/Hindi Dictionary |
Isnaan. ਨਹਾਉਣਾ, ਪਾਣੀ ਵਿਚ ਡੁਬਕੀ ਲਾਣੀ। to bathe, to take bath. ਉਦਾਹਰਨ: ਕੋਟਿ ਮਜਨ ਕੀਨੋ ਇਸਨਾਨ ॥ Raga Gaurhee 5, 111, 1:1 (P: 202).
|
| SGGS Gurmukhi-English Dictionary |
to bathe, to take bath.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
| Mahan Kosh Encyclopedia | |
ਸੰ. स्नान- ਸ੍ਨਾਨ. ਨਾਮ/n. ਮੈਲ ਉਤਾਰਨੀ. ਸਾਫ ਕਰਨਾ। 2. ਨ੍ਹਾਉਣਾ. ਗੁਸਲ. ਸ਼ਰੀਰ ਧੋਣਾ. ਇਸਨਾਨ ਨੂੰ ਵਿਦ੍ਵਾਨਾਂ ਨੇ ਅਰੋਗ ਦਾ ਮੂਲ ਮੰਨਿਆ ਹੈ ਅਤੇ ਸੂਖਮ ਵਿਚਾਰ ਨਾਲ ਵੇਖੀਏ ਤਾਂ ਇਸ ਦਾ ਅੰਤਹਕਰਣ ਦੀ ਪਵਿਤ੍ਰਤਾ ਅਤੇ ਸ਼ਾਂਤੀ ਤੇ ਭਾਰੀ ਅਸਰ ਹੈ. ਸਿੱਖਧਰਮ ਵਿੱਚ ਇਸਨਾਨ ਦੀ ਜੋ ਮਹਿਮਾ ਹੈ ਉਹ ਜਗਤ ਪ੍ਰਸਿੱਧ ਹੈ. ਪਰ ਗੁਰੂ ਸਾਹਿਬ ਨੇ ਮਨ ਦੀ ਨਿਰਮਲਤਾ ਬਿਨਾ, ਕੇਵਲ ਤਨ ਦਾ ਸਨਾਨ ਪਰਮਾਰਥ ਦਾ ਸਹਾਇਕ ਨਹੀਂ ਦੱਸਿਆ. “ਕਰਿ ਇਸਨਾਨ ਸਿਮਰਿ ਪ੍ਰਭੁ ਅਪਨਾ ਤਨ ਮਨ ਭਏ ਅਰੋਗਾ.” (ਸੋਰ ਮਃ ੫) ਵਿਸ਼ੇਸ਼ ਨਿਰਣੇ ਲਈ ਦੇਖੋ- ਨਾਮ ਦਾਨ ਇਸਨਾਨ. ਵਰਤਮਾਨ ਸਮੇ ਬਿਜਲੀ, ਧੁੱਪ, ਭਾਪ, ਚਿੱਕੜ ਅਤੇ ਔਖਧਾਂ ਨਾਲ ਮਿਲੇ ਜਲ ਆਦਿਕ ਦੇ ਸਨਾਨਾਂ ਤੋਂ ਕਈ ਅਸਾਧ ਰੋਗਾਂ ਦਾ ਇਲਾਜ ਕੀਤਾ ਜਾਂਦਾ ਹੈ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|