Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Kaasee. 1. ਕਾਸ਼ੀ, ਬਨਾਰਸ, ਸੰਯੁਕਤ ਪ੍ਰਾਂਤ ਦਾ ਇਕ ਪ੍ਰਮੁੱਖ ਸ਼ਹਿਰ ਤੇ ਹਿੰਦੂਆਂ ਦਾ ਤੀਰਥ ਸਥਾਨ। 2. ਕੈਂਹ (ਇਕ ਧਾਤ) ਦਾ ਭਾਂਡਾ। 1. Banaras - a holy city in United province. 2. a bronze vessel. ਉਦਾਹਰਨਾ: 1. ਬਹੁਤੁ ਬਰਸ ਤਪੁ ਕੀਆ ਕਾਸੀ ॥ Raga Gaurhee, Kabir, 15, 3:1 (P: 326). 2. ਕਾਸੀ ਤੇ ਧੁਨਿ ਉਪਜੈ ਧੁਨਿ ਕਾਸੀ ਜਾਈ ॥ Raga Bilaaval, Kabir, 11, 1:1 (P: 857).
|
SGGS Gurmukhi-English Dictionary |
1. Benares/Varanasi (Uttar Pradesh, India). 2. a bronze utensil/vessel.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
(ਕਾਂਸੀ) ਸੰ. ਕਾਸ਼ੀ. ਨਾਮ/n. ਵਾਰਾਣਸੀ. ਬਨਾਰਸ. ਯੂ. ਪੀ. ਵਿੱਚ ਹਿੰਦੂਆਂ ਦਾ ਪ੍ਰਧਾਨ ਨਗਰ, ਜੋ ਵਿਦ੍ਯਾ ਦੀ ਟਕਸਾਲ ਅਤੇ ਮਹਾਤੀਰਥ ਹੈ. ਸ਼ਿਵਪੁਰਿ. ਕਾਸੀ ਗੰਗਾ ਦੇ ਖੱਬੇ ਪਾਸੇ ਆਬਾਦ ਹੈ. ਸਨ ੧੯੨੧ ਦੀ ਮਰਦੁਮਸ਼ੁਮਾਰੀ ਅਨੁਸਾਰ ਇਸ ਦੀ ਆਬਾਦੀ ੧੯੮੪੪੭ ਸੀ. “ਨਾ ਕਾਸੀ ਮਤਿ ਉਪਜੈ ਨਾ ਕਾਸੀ ਮਤਿ ਜਾਇ.” (ਗੂਜ ਮਃ ੩) ਹਿੰਦੁਸਤਾਨ ਵਿੱਚ ਕਾਸ਼ੀ ਦੀ ਮਹਿਮਾ ਚਿਰ ਕਾਲ ਤੋਂ ਹੈ. ਹਰੇਕ ਮਤ ਦੇ ਹਿੰਦੂ ਨੇ ਇਸ ਦੀ ਸ਼ੋਭਾ ਵਧਾਉਣ ਦਾ ਯਤਨ ਕੀਤਾ ਹੈ. ਔਰੰਗਜ਼ੇਬ ਨੇ ਕਾਸ਼ੀ ਦਾ ਨਾਉਂ ਮੁਹੰਮਦਾਬਾਦ ਰੱਖਿਆ ਸੀ ਅਤੇ ਵਿਸ਼੍ਵੇਸ਼੍ਵਰਨਾਥ ਦਾ ਪ੍ਰਸਿੱਧ ਮੰਦਿਰ ਤੋੜਕੇ ਇੱਕ ਵਡੀ ਮਸੀਤ ਚਿਣਵਾਈ, ਜੋ ਹੁਣ ਭੀ ਦੇਖੀਜਾਂਦੀ ਹੈ. ਇਸ ਸ਼ਹਿਰ ਵਿੱਚ ਹੇਠ ਲਿਖੇ ਗੁਰਦ੍ਵਾਰੇ ਹਨ:- (ੳ) ਮਹੱਲਾ ਆਸਭੈਰੋ ਵਿੱਚ “ਵਡੀ ਸੰਗਤਿ” ਹੈ. ਇੱਥੇ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਸੰਮਤ ੧੭੨੨ ਵਿੱਚ ਪਧਾਰੇ ਹਨ ਅਤੇ ਸੱਤ ਮਹੀਨੇ ਤੇਰਾਂ ਦਿਨ ਨਿਵਾਸ ਕੀਤਾ ਹੈ. ਜਿਸ ਗੁਫਾ ਵਿੱਚ ਏਕਾਂਤ ਧ੍ਯਾਨਪਰਾਇਣ ਰਹਿੰਦੇ ਸਨ, ਉਹ ਵਿਦ੍ਯਮਾਨ ਹੈ. ਪਟਨੇ ਤੋਂ ਪੰਜਾਬ ਨੂੰ ਆਉਂਦੇ ਹੋਏ ਸ਼੍ਰੀਗੁਰੂ ਗੋਬਿੰਦ ਸਿੰਘ ਜੀ ਭੀ ਇਸ ਥਾਂ ਵਿਰਾਜੇ ਹਨ. ਸ਼੍ਰੀਗੁਰੂ ਤੇਗਬਹਾਦੁਰ ਸਾਹਿਬ ਦਾ ਚੋਲਾ ਅਤੇ ਨੌਵੇਂ ਅਰ ਗੁਰੂ ਗੋਬਿੰਦ ਸਿੰਘ ਜੀ ਦੇ ਜੋੜੇ ਇੱਥੇ ਸਨਮਾਨ ਨਾਲ ਰੱਖੇ ਹੋਏ ਹਨ, ਜਿਨ੍ਹਾਂ ਦੇ ਦਰਸ਼ਨ ਸੰਕ੍ਰਾਂਤਿ ਵਾਲੇ ਦਿਨ ਕਰਾਇਆ ਜਾਂਦਾ ਹੈ. ਪੋਹ ਸੁਦੀ ੭, ਅੱਸੂ ਵਦੀ ੧੦ ਅਤੇ ਵੈਸਾਖੀ ਦੇ ਮੇਲੇ ਹੁੰਦੇ ਹਨ. ਮਹਾਰਾਜਾ ਨਰੇਂਦ੍ਰ ਸਿੰਘ ਪਟਿਆਲਾਪਤਿ ਨੇ ਸੰਮਤ ੧੯੧੧ ਵਿੱਚ ਇੱਥੇ ਬਹੁਤ ਧਨ ਖਰਚਕੇ ਇੱਕ ਸ਼ੀਸ਼ਮਹਿਲ ਬਣਵਾਇਆ ਅਤੇ ਦੋ ਰੁਪਯੇ ਰੋਜ ਦਾ ਲੰਗਰ ਲਗਾਇਆ. ਗੁਰਦ੍ਵਾਰੇ ਨੂੰ ਆਮਦਨ ਕੁਝ ਮਕਾਨਾਂ ਦੇ ਕਿਰਾਏ ਦੀ ਅਤੇ ਕੁਝ ਲੇਢੂਪੁਰਾ ਪਿੰਡ ਵਿੱਚੋਂ ਆਉਂਦੀ ਹੈ. ਪੁਜਾਰੀ ਭਾਈ ਈਸਰ ਸਿੰਘ ਜੀ ਨਿਹੰਗ ਹਨ, ਜਿਨ੍ਹਾਂ ਨੇ ਉੱਦਮ ਕਰਕੇ ਲੋਕਾਂ ਦੇ ਹੱਥਗਈ ਗੁਰਦ੍ਵਾਰੇ ਦੀ ਜਾਯਦਾਦ ਨੂੰ, ਮੁੜ ਸਤਿਗੁਰੂ ਦੇ ਨਾਉਂ ਵਡੇ ਯਤਨ ਨਾਲ ਅਦਾਲਤ ਤੋਂ ਕਰਵਾਇਆ ਹੈ. (ਅ) ਲਕਸਾ ਮਹਾਲ ਵਿੱਚ ਗੁਰੂ ਕਾ ਬਾਗ ਗੁਰਦ੍ਵਾਰਾ ਹੈ. ਇੱਥੇ ਸ਼੍ਰੀ ਗੁਰੂ ਨਾਨਕਦੇਵ ਜੀ ਵਿਰਾਜੇ ਹਨ, ਅਤੇ ਗੋਪਾਲ ਪਾਂਡੇ ਨੂੰ ਉੱਤਮ ਉਪਦੇਸ਼ ਦਿੱਤਾ ਹੈ. (ੲ) ਜਗਤਗੰਜ ਵਿੱਚ “ਛਟੀ ਸੰਗਤਿ” ਗੁਰਦ੍ਵਾਰਾ ਹੈ। ਇੱਥੇ ਸ਼੍ਰੀ ਗੁਰੂ ਤੇਗਬਹਾਦੁਰ ਜੀ ਕੁਝ ਸਮਾਂ ਵਿਰਾਜੇ ਹਨ. ਇਸ ਦੀ ਹਾਲਤ ਬਹੁਤ ਢਿੱਲੀ ਹੈ. (ਸ) ਕਾਸ਼ੀ ਤੋਂ ਤਿੰਨ ਕੋਹ ਗੰਗਾ ਪਾਰ ਛੋਟੇ ਮਿਰਜਾਪੁਰ ਦੀ ਜਮੀਨ ਵਿੱਚ ਸੋਲਾਂ ਵਿੱਘੇ ਦਾ ਗੁਰੂ ਕਾ ਬਾਗ ਹੈ. ਇਸ ਥਾਂ ਗੁਰੂ ਗੋਬਿੰਦ ਸਿੰਘ ਸਾਹਿਬ ਵਡੀ ਸੰਗਤਿ ਵਿੱਚ ਵਿਰਾਜਣ ਸਮੇਂ ਇੱਕ ਵਾਰ ਪਧਾਰੇ ਹਨ. ਇਹ ਰੇਲਵੇ ਸਟੇਸ਼ਨ ਅਹਰੋਰਾ ਤੋਂ ਤਿੰਨ ਮੀਲ ਉੱਤਰ ਹੈ. ਉਦਾਸੀ ਅਤੇ ਨਿਰਮਲੇ ਸੰਤਾਂ ਦੇ ਕਰੀਬ ਚਾਲੀ ਥਾਂ ਕਾਸ਼ੀ ਵਿੱਚ ਅਜਿਹੇ ਹਨ, ਜਿਨ੍ਹਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ। ਪੰਡਿਤ ਮਦਨ ਮੋਹਨ ਮਾਲਵੀਯ ਜੀ ਦੇ ਉੱਦਮ ਨਾਲ ਹਿੰਦੂ ਯੂਨੀਵਰਸਿਟੀ ਬਣਨ ਤੋਂ ਕਾਸ਼ੀ ਦੀ ਸ਼ੁਹਰਤ ਹੋਰ ਭੀ ਜਾਦਾ ਹੋਗਈ ਹੈ ਅਰ ਹਿੰਦੂ ਸਮਾਜ ਨੂੰ ਅਪਾਰ ਲਾਭ ਪਹੁਚ ਰਿਹਾ ਹੈ. 2. ਕਾਂਸ੍ਯ. ਕੈਂਹਾਂ। 3. ਕਾਂਸ੍ਯ (ਕਾਂਸੀ) ਦਾ ਵਾਜਾ. “ਕਾਸੀ ਫੂਟੀ ਪੰਡਿਤਾ! ਧੁਨਿ ਕਹਾ ਸਮਾਈ?” (ਬਿਲਾ ਕਬੀਰ) 4. ਵਿ. ਚਮਤਕਾਰੀ. ਦੇਖੋ- ਕਾਸ 3. “ਕਾਸੀ ਕ੍ਰਿਸਨ ਚਰਾਵਤ ਗਾਊ ਮਿਲਿ ਹਰਿਜਨ ਸੋਭਾ ਪਾਈ.” (ਮਲਾ ਮਃ ੪). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|