Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Goḋaavaree. ਉਦਾਹਰਨ: ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥ Raga Basant, Naamdev, 1, 3:1 (P: 1196).
|
Mahan Kosh Encyclopedia |
(ਗੋਦਾਵਰਿ) ਗੋ (ਸ੍ਵਰਗ) ਦੇਣ ਵਾਲੀ ਦੱਖਣ ਦੀ ਇੱਕ ਨਦੀ, ਜੋ ਪੂਰਵੀ ਘਾਟਾਂ ਤੋਂ ਤ੍ਰਿਅੰਬਕ (ਤ੍ਰ੍ਯੰਬਕ) ਪਾਸੋਂ ਨਿਕਲਕੇ ੮੯੮ ਮੀਲ ਵਹਿੰਦੀ ਹੋਈ ਬੰਗਾਲ ਦੀ ਖਾਡੀ ਵਿੱਚ ਡਿਗਦੀ ਹੈ. ਅਬਿਚਲਨਗਰ (ਹਜੂਰ ਸਾਹਿਬ) ਇਸੇ ਨਦੀ ਦੇ ਕਿਨਾਰੇ ਹੈ. “ਗੰਗਾ ਜਉ ਗੋਦਾਵਰਿ ਜਾਈਐ.” (ਰਾਮ ਨਾਮਦੇਵ) “ਸੁਰ ਸੁਰੀ ਸਰਸ੍ਵਤੀ ਜਮੁਨਾ ਗੌਦਾਵਰੀ.” (ਭਾਗੁ ਕ) ਬ੍ਰਹਮਵੈਵਰਤ ਪੁਰਾਣ ਵਿੱਚ ਇੱਕ ਅਣੋਖੀ ਕਥਾ ਲਿਖੀ ਹੈ ਕਿ ਇੱਕ ਬ੍ਰਾਹਮਣੀ ਤੀਰਥ ਕਰਦੀ ਫਿਰਦੀ ਇੱਕ ਜੰਗਲ ਵਿੱਚ ਕਿਸੇ ਕਾਮੀ ਨੂੰ ਮਿਲ ਗਈ. ਬ੍ਰਾਹਮਣੀ ਦੀ ਇੱਛਾ ਵਿਰੁੱਧ ਕਾਮ ਦੇ ਸੇਵਕ ਨੇ ਜੋਰਾਵਰੀ ਭੋਗ ਕੀਤਾ. ਬ੍ਰਾਹਮਣੀ ਨੇ ਉਸ ਵੇਲੇ ਉਸ ਪਰਪੁਰਖ ਦੇ ਵੀਰਯ ਨੂੰ ਤ੍ਯਾਗ ਦਿੱਤਾ, ਜਿਸ ਤੋਂ ਵਡਾ ਸੁੰਦਰ ਬਾਲਕ ਤੁਰਤ ਹੀ ਪੈਦਾ ਹੋ ਗਿਆ. ਬ੍ਰਾਹਮਣੀ ਪੁਤ੍ਰ ਸਮੇਤ ਰੋਂਦੀ ਹੋਈ ਆਪਣੇ ਪਤੀ ਪਾਸ ਆਈ ਅਤੇ ਸਾਰੀ ਕਥਾ ਸੁਣਾਈ. ਪਤੀ ਨੇ ਇਸਤ੍ਰੀ ਦਾ ਤ੍ਯਾਗ ਕਰ ਦਿੱਤਾ, ਇਸ ਪੁਰ ਬ੍ਰਾਹਮਣੀ ਨੇ ਤਪ ਅਤੇ ਯੋਗਾਭ੍ਯਾਸ ਕਰਨਾ ਆਰੰਭ ਕੀਤਾ ਅਤੇ ਪੁੰਨ ਦੇ ਪ੍ਰਭਾਵ ਗੋਦਾਵਰੀ ਨਦੀ ਰੂਪ ਹੋਕੇ ਸੰਸਾਰ ਪੁਰ ਵਹਿਣ ਲੱਗੀ. ਬ੍ਰਹਮਾਂਡ ਪੁਰਾਣ ਵਿੱਚ ਲਿਖਿਆ ਹੈ ਕਿ ਗੋਤਮਰਿਖੀ, ਇੱਕ ਮੋਈ ਹੋਈ ਗਊ ਦੇ ਜਿੰਦਾ ਕਰਨ ਲਈ ਸ਼ਿਵ ਦੀਆਂ ਜਟਾਂ ਵਿੱਚੋਂ ਜੋ ਗੰਗਾ ਦੀ ਧਾਰਾ ਲਿਆਇਆ, ਉਸੇ ਤੋਂ ਗੋਦਾਵਰੀ ਨਦੀ ਹੋਈ ਅਤੇ ਇਸੇ ਲਈ ਇਸ ਦਾ ਦੂਜਾ ਨਾਉਂ ਗੌਤਮੀ ਹੋਇਆ. ਗੋਦਾਵਰੀ ਦੇ ਕੁੰਭ ਬਾਬਤ ਦੇਖੋ- ਕੁੰਭ 10. (ੲ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|