Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ḋʰaṫooraa. ਇਕ ਜ਼ਹਿਰੀਲਾ ਪੌਦਾ, ਨਸ਼ੀਲਾ ਪੌਦਾ। one poisonous plant, thorn apple, datiura alba. ਉਦਾਹਰਨ: ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥ Raga Maajh 1, Vaar 21, Salok, 1, 1:1 (P: 147).
|
English Translation |
n.m. datura, thorn apple, jimson weed, Datura stramonium, alba or fertuosa.
|
Mahan Kosh Encyclopedia |
ਸੰ. ਧੱਤੂਰ ਅਤੇ ਧੁਸ੍ਤੂਰ. ਨਾਮ/n. ਇੱਕ ਜ਼ਹਰੀਲਾ ਪੌਧਾ, ਜਿਸ ਦੇ ਵਿਸ਼ੈਲੇ ਗੋਲ ਫਲ ਕੰਡੇਦਾਰ ਹੁੰਦੇ ਹਨ. L. Datura Alba. ਅੰ. Thorn-apple. ਵੈਦ੍ਯ ਧਤੂਰੇ ਨੂੰ ਦਮੇ ਆਦਿ ਕਈ ਰੋਗਾਂ ਵਿੱਚ ਵਰਤਦੇ ਹਨ. ਠਗ ਲੋਕ ਧਤੂਰੇ ਦੇ ਬੀਜ ਕਿਸੇ ਪਦਾਰਥ ਵਿੱਚ ਮਿਲਾਕੇ ਧਨ ਠਗਣ ਲਈ ਖੁਵਾਉਂਦੇ ਹਨ. ਸ਼ੈਵ ਲੋਗ ਧਤੂਰੇ ਦੇ ਫੁੱਲ ਸ਼ਿਵ ਉੱਪਰ ਚੜਾਕੇ ਮਨਕਾਮਨਾ ਦੀ ਸਿੱਧੀ ਸਮਝਦੇ ਹਨ. ਇਸ ਦੇ ਸੰਸਕ੍ਰਿਤ ਨਾਮ ਹਨ- ਕਨਕ, ਮਦਨ, ਸਿਵਸ਼ੇਖਰ, ਖਲ. ਕੰਟਕਫਲ, ਸ਼ਿਵਪ੍ਰਿਯ. ਧਤੂਰਾ ਗਰਮ ਖੁਸ਼ਕ ਅਤੇ ਦਿਲ ਦਿਮਾਗ ਨੂੰ ਨੁਕਸਾਨ ਪੁਚਾਣ ਵਾਲਾ ਹੈ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|